ਜੰਮੂ ਕਸ਼ਮੀਰ: ਸ਼ੋਪੀਆਂ ’ਚ ਗ੍ਰੇਨੇਡ ਹਮਲੇ ਕਾਰਨ ਦੋ ਪਰਵਾਸੀ ਮਜ਼ਦੂਰਾਂ ਦੀ ਮੌਤ
00
[ad_1]
ਸ੍ਰੀਨਗਰ, 18 ਅਕਤੂਬਰ
ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ‘ਚ ਅੱਜ ਤੜਕੇ ਅਤਿਵਾਦੀਆਂ ਵੱਲੋਂ ਕੀਤੇ ਗ੍ਰੇਨੇਡ ਹਮਲੇ ‘ਚ ਦੋ ਪਰਵਾਸੀ ਮਜ਼ਦੂਰਾਂ ਦੀ ਮੌਤ ਹੋ ਗਈ। ਹਮਲੇ ਤੋਂ ਬਾਅਦ ਇਲਾਕੇ ‘ਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ ਪਾਬੰਦੀਸ਼ੁਦਾ ਜਥੇਬੰਦੀ ਲਸ਼ਕਰ-ਏ-ਤੋਇਬਾ ਦਾ ਅਤਿਵਾਦੀ ਗ੍ਰਿਫ਼ਤਾਰ ਕੀਤਾ ਗਿਆ। ਪੁਲੀਸ ਮੁਤਾਬਕ ਸ਼ੋਪੀਆਂ ਦੇ ਹਰਮਨ ਇਲਾਕੇ ਵਿੱਚ ਗ੍ਰੇਨੇਡ ਸੁੱਟਿਆ ਗਿਆ, ਜਿਸ ਵਿੱਚ ਉੱਤਰ ਪ੍ਰਦੇਸ਼ ਦੇ ਕਨੌਜ ਦੇ ਰਹਿਣ ਵਾਲੇ ਦੋ ਮਜ਼ਦੂਰ ਮਨੀਸ਼ ਕੁਮਾਰ ਅਤੇ ਰਾਮ ਸਾਗਰ ਜ਼ਖ਼ਮੀ ਹੋ ਗਏ ਤੇ ਬਾਅਦ ਵਿੱਚ ਉਨ੍ਹਾਂ ਦੀ ਮੌਤ ਹੋ ਗਈ।
[ad_2]



Previous
Next


0 thoughts on “ਜੰਮੂ ਕਸ਼ਮੀਰ: ਸ਼ੋਪੀਆਂ ’ਚ ਗ੍ਰੇਨੇਡ ਹਮਲੇ ਕਾਰਨ ਦੋ ਪਰਵਾਸੀ ਮਜ਼ਦੂਰਾਂ ਦੀ ਮੌਤ”