Loader

ਮਾਨਸਾ: ਟੀਨੂ ਦੀ ਪ੍ਰੇਮਿਕਾ ਜਤਿੰਦਰ ਕੌਰ ਦਾ ਜੁਡੀਸ਼ਲ ਤੇ ਜਗਤਾਰ ਸਿੰਘ ਮੂਸਾ ਦਾ ਪੁਲੀਸ ਰਿਮਾਂਡ

00
ਮਾਨਸਾ: ਟੀਨੂ ਦੀ ਪ੍ਰੇਮਿਕਾ ਜਤਿੰਦਰ ਕੌਰ ਦਾ ਜੁਡੀਸ਼ਲ ਤੇ ਜਗਤਾਰ ਸਿੰਘ ਮੂਸਾ ਦਾ ਪੁਲੀਸ ਰਿਮਾਂਡ

[ad_1]

ਜੋਗਿੰਦਰ ਸਿੰਘ ਮਾਨ

ਮਾਨਸਾ, 18 ਅਕਤੂਬਰ

ਇਥੋਂ ਦੀ ਅਦਾਲਤ ਨੇ ਅੱਜ ਦੀਪਕ ਟੀਨੂ ਦੀ ਪ੍ਰੇਮਿਕਾ ਜਤਿੰਦਰ ਕੌਰ ਨੂੰ ਜਡੀਸ਼ਲ ਰਿਮਾਂਡ ’ਤੇ ਭੇਜ ਦਿੱਤਾ ਹੈ। ਇਸੇ ਦੌਰਾਨ ਹੀ ਅਦਾਲਤ ਨੇ ਜਗਤਾਰ ਸਿੰਘ ਮੂਸਾ ਦਾ ਦੋ ਦਿਨਾਂ ਦਾ ਪੁਲੀਸ ਰਿਮਾਂਡ ਦਿੱਤਾ। ਇਸ ਤੋਂ ਪਹਿਲਾਂ ਦੋਨਾਂ ਨੂੰ ਵੱਖ ਵੱਖ ਤੌਰ ’ਤੇ ਮਾਨਸਾ ਦੇ ਸਿਵਲ ਹਸਪਤਾਲ ਵਿਖੇ ਮੈਡੀਕਲ ਮੁਆਇਨਾ ਕਰਾਉਣ ਤੋਂ ਬਾਅਦ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਮਾਨਸਾ ਦੇ ਸੀਨੀਅਰ ਕਪਤਾਨ ਪੁਲੀਸ ਗੌਰਵ ਤੂਰਾ ਨੇ ਦੱਸਿਆ ਕਿ ਹੁਣ ਜਗਤਾਰ ਸਿੰਘ ਮੂਸਾ ਨੂੰ 20 ਅਕਤੂਬਰ ਨੂੰ ਮਾਨਸਾ ਦੀ ਅਦਾਲਤ ਵਿੱਚ ਮੁੜ ਪੇਸ਼ ਕੀਤਾ ਜਾਵੇਗਾ।

ਜਗਤਾਰ ਸਿੰਘ ਮੂਸਾ ਨੂੰ ਪੁਲੀਸ ਨੇ ਉਸ ਵੇਲੇ ਕਾਬੂ ਕੀਤਾ ਗਿਆ ਸੀ, ਉਹ ਜਦੋਂ ਅੰਮ੍ਰਿਤਸਰ ਦੇ ਹਵਾਈ ਅੱਡੇ ਤੋਂ ਦੁਬਈ ਜਾ ਰਿਹਾ ਸੀ, ਜਦੋਂ ਕਿ ਦੀਪਕ ਟੀਨੂ ਦੀ ਪ੍ਰੇਮਿਕਾ ਜਤਿੰਦਰ ਕੌਰ ਨੂੰ ਮੁੰਬਈ ਦੇ ਹਵਾਈ ਅੱਡੇ ਤੋਂ ਕੁਝ ਦਿਨ ਪਹਿਲਾਂ ਐਂਟੀ ਗੈਂਗਸਟਰ ਟਾਸਕ ਫੋਰਸ ਦੀ ਟੀਮ ਨੇ ਫੜ੍ਹ ਕੇ ਲਿਆਂਦਾ ਗਿਆ ਸੀ।[ad_2]

ਇਹ ਖ਼ਬਰ ਕਿਥੋਂ ਲਈ ਗਈ ਹੈ

Tags

Subscription For Radio Chann Pardesi