ਰੂਸੀ ਹਮਲੇ ਤੇਜ਼ ਹੋਣ ਕਾਰਨ ਯੂਕਰੇਨ ਵਿਚਲੇ ਭਾਰਤੀਆਂ ਨੂੰ ਛੇਤੀ ਤੋਂ ਛੇਤੀ ਦੇਸ਼ ਛੱਡਣ ਦੀ ਸਲਾਹ
00
[ad_1]
ਨਵੀਂ ਦਿੱਲੀ, 20 ਅਕਤੂਬਰ
ਯੂਕਰੇਨ ਵਿਚਲੇ ਭਾਰਤੀ ਦੂਤਘਰ ਨੇ ਰੂਸੀ ਹਮਲੇ ਤੇਜ਼ ਹੋਣ ਦੇ ਮੱਦੇਨਜ਼ਰ ਭਾਰਤੀ ਨਾਗਰਿਕਾਂ ਨੂੰ ਦੇਸ਼ ਛੱਡਣ ਦੀ ਸਲਾਹ ਦਿੱਤੀ ਹੈ। ਦੂਤਘਰ ਨੇ ਬਿਆਨ ਜਾਰੀ ਕਰਕੇ ਭਾਰਤੀ ਨਾਗਰਿਕਾਂ ਨੂੰ ਯੂਕਰੇਨ ਦੀ ਯਾਤਰਾ ਨਾ ਕਰਨ ਦੀ ਸਲਾਹ ਦਿੱਤੀ ਹੈ। ਦੂਤਘਰ ਨੇ ਕਿਹਾ, ‘ਵਿਗੜਦੀ ਸੁਰੱਖਿਆ ਸਥਿਤੀ ਅਤੇ ਹਾਲਾਤ ਖ਼ਰਾਬ ਹੋਣ ਦੇ ਮੱਦੇਨਜ਼ਰ ਭਾਰਤੀ ਨਾਗਰਿਕਾਂ ਨੂੰ ਯੂਕਰੇਨ ਦੀ ਯਾਤਰਾ ਨਾ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ। ਇਸ ਸਮੇਂ ਯੂਕਰੇਨ ਵਿੱਚ ਰਹਿ ਰਹੇ ਵਿਦਿਆਰਥੀਆਂ ਸਮੇਤ ਭਾਰਤੀ ਨਾਗਰਿਕਾਂ ਨੂੰ ਜਲਦੀ ਤੋਂ ਜਲਦੀ ਯੂਕਰੇਨ ਛੱਡਣ ਦੀ ਸਲਾਹ ਦਿੱਤੀ ਜਾਂਦੀ ਹੈ।’
[ad_2]
- Previous ਸਿਮਰਨਜੀਤ ਸਿੰਘ ਮਾਨ ਦੀ ਪਟੀਸ਼ਨ ’ਤੇ ਸੁਣਵਾਈ 14 ਨਵੰਬਰ ਨੂੰ
- Next ਜੰਮੂ-ਕਸ਼ਮੀਰ ਪ੍ਰਸ਼ਾਸਨ ਦੇ ਫ਼ੈਸਲੇ ਖ਼ਿਲਾਫ਼ ਸਿਮਰਨਜੀਤ ਸਿੰਘ ਮਾਨ ਅਦਾਲਤ ਪੁੱਜੇ
0 thoughts on “ਰੂਸੀ ਹਮਲੇ ਤੇਜ਼ ਹੋਣ ਕਾਰਨ ਯੂਕਰੇਨ ਵਿਚਲੇ ਭਾਰਤੀਆਂ ਨੂੰ ਛੇਤੀ ਤੋਂ ਛੇਤੀ ਦੇਸ਼ ਛੱਡਣ ਦੀ ਸਲਾਹ”