ਹਰਭਜਨ ਮਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ
[ad_1]
ਬੀਐੋਸ ਚਾਨਾ
ਸ੍ਰੀ ਆਨੰਦਪੁਰ ਸਾਹਿਬ, 20 ਅਕਤੂਬਰ
ਪੰਜਾਬੀ ਲੋਕ ਗਾਇਕ ਹਰਭਜਨ ਮਾਨ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਉਨ੍ਹਾਂ ਵੱਲੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਉਨ੍ਹਾਂ ਦੇ ਪੁੱਤਰ ਅਵਕਾਸ਼ ਵੀ ਮੌਜੂਦ ਸਨ। ਹਰਭਜਨ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਖਾਲਸਾ ਪੰਥ ਦੇ ਪ੍ਰਗਟ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਉਨ੍ਹਾਂ ਦੀ ਰੂਹ ਨੂੰ ਸਕੂਨ ਮਿਲਿਆ ਹੈ। ਉਨ੍ਹਾਂ ਕਿਹਾ ਕਿ ਇਹ ਧਰਤੀ ਰੂਹਾਨੀਅਤ ਦਾ ਕੇਂਦਰ ਹੈ ਅਤੇ ਹਰ ਵਿਅਕਤੀ ਦੀ ਇਹ ਦਿਲੀ ਇੱਛਾ ਹੁੰਦੀ ਹੈ ਕਿ ਇਸ ਧਰਤੀ ’ਤੇ ਆ ਕੇ ਨਤਮਸਤਕ ਹੋਇਆ ਜਾਵੇ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਹਰਭਜਨ ਮਾਨ ਨੇ ਕਿਹਾ ਕਿ ਭਗਵੰਤ ਮਾਨ ਨਾਲ ਉਨ੍ਹਾਂ ਦੀ ਬੜੇ ਲੰਮੇ ਸਮੇਂ ਦੀ ਦੋਸਤੀ ਹੈ।
ਉਨ੍ਹਾਂ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਕਲਾਕਾਰ ਭਰਾਵਾਂ ਵਿੱਚੋਂ ਇਕ ਵਿਅਕਤੀ ਨੂੰ ਸੂਬੇ ਦੀ ਨੁਮਾਇੰਦਗੀ ਕਰਨ ਦਾ ਮੌਕਾ ਮਿਲਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਹੋਰ ਕਿਸੇ ਰਾਜਨੀਤਕ ਸਵਾਲ ਦਾ ਜਵਾਬ ਦੇਣ ਤੋਂ ਮਨ੍ਹਾਂ ਕਰ ਦਿੱਤਾ ਤੇ ਉਨ੍ਹਾਂ ਕਿਹਾ ਕਿ ਉਹ ਕੇਵਲ ਇੱਕ ਕਲਾਕਾਰ ਹਨ ਅਤੇ ਰਾਜਨੀਤੀ ਨਾਲ ਉਨ੍ਹਾਂ ਦਾ ਕੋਈ ਸਬੰਧ ਨਹੀਂ ਹੈ।
[ad_2]
- Previous ਮਲੇਸ਼ੀਆ ਵਿੱਚ ਆਮ ਚੋਣਾਂ 19 ਨਵੰਬਰ ਨੂੰ
- Next ਯੂਜੀਸੀ ਅਤੇ ਏਆਈਸੀਟੀਈ ਨੇ ਯੂਨੀਵਰਸਿਟੀਆਂ ਤੇ ਕਾਲਜਾਂ ਨੂੰ ਸਰਦਾਰ ਪਟੇਲ ਜਯੰਤੀ ’ਤੇ ਏਕਤਾ ਦੌੜ ਕਰਵਾਉਣ ਲਈ ਕਿਹਾ
0 thoughts on “ਹਰਭਜਨ ਮਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ”