Loader

ਕਿਸਾਨਾਂ ਦੇ ਘਰ ਆਉਣ ਵਾਲੇ ਬੈਂਕ ਅਧਿਕਾਰੀਆਂ ਦੇ ਘਿਰਾਓ ਦਾ ਐਲਾਨ

00
ਕਿਸਾਨਾਂ ਦੇ ਘਰ ਆਉਣ ਵਾਲੇ ਬੈਂਕ ਅਧਿਕਾਰੀਆਂ ਦੇ ਘਿਰਾਓ ਦਾ ਐਲਾਨ

[ad_1]

ਪੱਤਰ ਪ੍ਰੇਰਕ

ਮਾਨਸਾ, 21 ਅਕਤੂਬਰ

ਸਰਕਾਰੀ ਅਤੇ ਸਹਿਕਾਰੀ ਬੈਂਕਾਂ ਵਾਲਿਆਂ ਵੱਲੋਂ ਕਰਜ਼ਈ ਕਿਸਾਨਾਂ ਨੂੰ ਕਿਸ਼ਤਾਂ ਤਾਰਨ ਲਈ ਕੱਢੇ ਜਾ ਰਹੇ ਨੋਟਿਸਾਂ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਨੇ ਗੰਭੀਰਤਾ ਨਾਲ ਲਿਆ। ਉਨ੍ਹਾਂ ਕਿਹਾ ਕਿ ਜਿਹੜੇ ਵੀ ਬੈਂਕ ਵੱਲੋਂ ਕਿਸਾਨਾਂ ਦੇ ਘਰਾਂ ’ਤੇ ਛਾਪੇ ਮਾਰਨ ਦੀ ਕੋਸ਼ਿਸ਼ ਕੀਤੀ ਗਈ, ਉਨ੍ਹਾਂ ਬੈਂਕ ਅਧਿਕਾਰੀਆਂ ਦਾ ਪਿੰਡਾਂ ਵਿੱਚ ਘਿਰਾਓ ਕੀਤਾ ਜਾਵੇਗਾ। ਪੰਜਾਬ ਕਿਸਾਨ ਯੂਨੀਅਨ ਨੇ ਪੀੜਤ ਕਿਸਾਨਾਂ ਨਾਲ ਮੀਟਿੰਗ ਕਰਨ ਤੋਂ ਬਾਅਦ ਅੱਜ ਜਥੇਬੰਦੀ ਦੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਗੋਰਾ ਸਿੰਘ ਭੈਣੀਬਾਘਾ ਨੇ ਮਾਨਸਾ ਸਥਿਤ ਪ੍ਰਾਇਮਰੀ ਐਗਰੀਕਲਚਰ ਡਿਵੈਲਪਮੈਂਟ ਬੈਂਕ ਦੇ ਅਧਿਕਾਰੀਆਂ ਨੂੰ ਚਿਤਾਵਨੀ ਦਿੱਤੀ ਕਿ ਜੇ ਕਰਜ਼ੇ ਬਦਲੇ ਕਿਸੇ ਕਿਸਾਨ ਨੂੰ ਗ੍ਰਿਫ਼ਤਾਰ ਜਾਂ ਪ੍ਰੇਸ਼ਾਨ ਕੀਤਾ ਤਾਂ ਬੈਂਕਾਂ ਦਾ ਘਿਰਾਓ ਕੀਤਾ ਜਾਵੇਗਾ। [ad_2]

ਇਹ ਖ਼ਬਰ ਕਿਥੋਂ ਲਈ ਗਈ ਹੈ

Tags

Subscription For Radio Chann Pardesi