ਹਿਮਾਚਲ ਚੋਣਾਂ: ‘ਆਪ’ ਨੇ 20 ਤੇ ਕਾਂਗਰਸ ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ
[ad_1]
ਆਤਿਸ਼ ਗੁਪਤਾ
ਚੰਡੀਗੜ੍ਹ, 23 ਅਕਤੂਬਰ
ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ (ਆਪ) ਨੇ 20 ਅਤੇ ਕਾਂਗਰਸ ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਦਾ ਐਲਾਨ ਕਰ ਦਿੱਤਾ ਹੈ। ਹਿਮਾਚਲ ਪ੍ਰਦੇਸ਼ ਵਿਧਾਨ ਚੋਣਾਂ ਵਿੱਚ ਪ੍ਰਚਾਰ ਕਰਨ ਲਈ ‘ਆਪ’ ਨੇ ਪੰਜਾਬ ਦੇ 9 ਅਤੇ ਕਾਂਗਰਸ ਦੇ 4 ਆਗੂਆਂ ਨੂੰ ਮੈਦਾਨ ਵਿੱਚ ਉਤਾਰਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ (ਆਪ) ਨੇ ਅੱਜ ਚੰਡੀਗੜ੍ਹ ਤੋਂ ਸਟਾਰ ਪ੍ਰਚਾਰਕਾਂ ਦਾ ਐਲਾਨ ਕੀਤਾ ਹੈ। ਇਸ ਵਿੱਚ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਉਨ੍ਹਾਂ 20 ਸਟਾਰ ਪ੍ਰਚਾਰਕਾਂ ਵਿੱਚ ਸ਼ਾਮਲ ਕੀਤਾ ਹੈ ਜੋ ਹਿਮਾਚਲ ਪ੍ਰਦੇਸ਼ ’ਚ ਪਾਰਟੀ ਲਈ ਚੋਣ ਪ੍ਰਚਾਰ ਕਰਨਗੇ। ‘ਆਪ’ ਦੀ ਸੂਚੀ ’ਚ ਪੰਜਾਬ ਦੇ ਸੰਸਦ ਮੈਂਬਰ ਸੰਦੀਪ ਪਾਠਕ, ਰਾਘਵ ਚੱਢਾ, ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਹਰਪਾਲ ਸਿੰਘ ਚੀਮਾ, ਗੁਰਮੀਤ ਸਿੰਘ ਮੀਤ ਹੇਅਰ, ਅਮਨ ਅਰੋੜਾ, ਲਾਲ ਚੰਦ ਕਟਾਰੂਚੱਕ, ਬ੍ਰਹਮ ਸ਼ੰਕਰ ਜਿੰਪਾ ਦੇ ਸ਼ਾਮਲ ਹਨ।
ਇਸ ਤੋਂ ਇਲਾਵਾ ‘ਆਪ’ ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਸੰਜੈ ਸਿੰਘ, ਦਿੱਲੀ ਦੇ ਕੈਬਨਿਟ ਮੰਤਰੀ ਸਤੇਂਦਰ ਜੈਨ, ਪਾਰਟੀ ਦੇ ਸੀਨੀਅਰ ਆਗੂ ਅਜੈ ਦੱਤ, ਸੁਰਜੀਤ ਸਿੰਘ ਠਾਕੁਰ, ਆਈਡੀ ਭੰਡਾਰੀ, ਰਾਮਾ ਗੁਲੇਰੀਆ, ਦੁਰਗੇਸ਼ ਪਾਠਕ, ਨਰਿੰਦਰ ਪਠਾਨੀਆ ਅਤੇ ਕੈਪਟਨ ਪ੍ਰਸ਼ਾਂਤ ਵੀ ਪਾਰਟੀ ਲਈ ਪ੍ਰਚਾਰ ਕਰਨਗੇ। ਦੂਜੇ ਪਾਸੇ ਕਾਂਗਰਸ ਪਾਰਟੀ ਨੇ ਹਿਮਾਚਲ ਪ੍ਰਦੇਸ਼ ਚੋਣਾਂ ਲਈ ਪੰਜਾਬ ਦੇ ਚਾਰ ਆਗੂਆਂ ਨੂੰ ਚੋਣ ਪ੍ਰਚਾਰ ਲਈ ਭੇਜਿਆ ਹੈ ਜਿਨ੍ਹਾਂ ਵਿੱਚ ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਤਜਿੰਦਰ ਬਿੱਟੂ ਅਤੇ ਗੁਰਕੀਰਤ ਕੋਟਲੀ ਸ਼ਾਮਲ ਹਨ। ਇਸ ਤੋਂ ਇਲਾਵਾ ਪਾਰਟੀ ਦੇ ਨਵੇਂ ਚੁਣੇ ਗਏ ਪ੍ਰਧਾਨ ਮਲਿਕਾਰਜੁਨ ਖੜਗੇ, ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ, ਅਸ਼ੋਕ ਗਹਿਲੋਤ, ਭੂਪੇਸ਼ ਭਘੇਲ, ਆਨੰਦ ਸ਼ਰਮਾ, ਮੁਕੁਲ ਵਸਨੀਕ, ਰਾਜੀਵ ਸ਼ੁਕਲਾ, ਭੁਪਿੰਦਰ ਸਿੰਘ ਹੁੱਡਾ, ਹਰੀਸ਼ ਰਾਵਤ, ਪ੍ਰਤਿਭਾ ਸਿੰਘ, ਮੁਕੇਸ਼ ਅਗਨੀਹੋਤਰੀ, ਸੁਖਵਿੰਦਰ ਸਿੰਘ, ਰਣਦੀਪ ਸਿੰਘ ਸੁਰਜੇਵਾਲਾ, ਵਿਪਲਵ ਠਾਕੁਰ, ਸਚਿਨ ਪਾਇਲਟ, ਰਾਜ ਬੱਬਰ, ਦਪਿੰਦਰ ਹੁੱਡਾ, ਪਵਨ ਖੇੜਾ, ਮੁਹੰਮਦ ਅਜ਼ਹਰੂਦੀਨ, ਆਸ਼ਾ ਕੁਮਾਰੀ, ਸੰਜੈ ਦੱਤ, ਕੌਲ ਸਿੰਘ ਠਾਕੁਰ ਸਟਾਰ ਪ੍ਰਚਾਰਕ ਹਨ। ਇਸੇ ਤਰ੍ਹਾਂ ਕਾਂਗਰਸ ਨੇ ਰਾਮ ਲਾਲ ਠਾਕੁਰ, ਰਾਜਿੰਦਰ ਰਾਣਾ, ਵਿਕਰਮਾਦਿੱਤਿਆ ਸਿੰਘ, ਚੰਦਰ ਕੁਮਾਰ, ਸ੍ਰੀਨਿਵਾਸ ਬੀਵੀ, ਵਿਨੈ ਕੁਮਾਰ, ਡੀਵੀਐੱਸ ਰਾਮਾ, ਅਲਕਾ ਲਾਂਬਾ, ਰਾਜੇਸ਼ ਅਤੇ ਅਚਾਰੀਆ ਪ੍ਰਮੋਦ ਕ੍ਰਿਸ਼ਨਮ ਨੂੰ ਚੋਣ ਪ੍ਰਚਾਰ ਦੀ ਜ਼ਿੰਮੇਵਾਰੀ ਦਿੱਤੀ ਹੈ।
ਭਾਜਪਾ ਨੇ ਪੰਜਾਬ ਨੂੰ ਕੀਤਾ ਨਜ਼ਰਅੰਦਾਜ਼
ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਲਈ ਭਾਰਤੀ ਜਨਤਾ ਪਾਰਟੀ ਨੇ ਪੰਜਾਬੀਆਂ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕੀਤਾ ਹੈ। ਭਾਜਪਾ ਦੇ ਸਟਾਰ ਪ੍ਰਚਾਰਕਾਂ ਵਿੱਚ ਸਿਰਫ਼ ਅਵਿਨਾਸ਼ ਰਾਏ ਖੰਨਾ ਦਾ ਨਾਮ ਸ਼ਾਮਲ ਹੈ, ਜਿਨ੍ਹਾਂ ਨੂੰ ਹਿਮਾਚਲ ਪ੍ਰਦੇਸ਼ ਚੋਣਾਂ ਵਿੱਚ ਜ਼ਿੰਮੇਵਾਰੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਪੰਜਾਬ ਦੇ ਕਿਸੇ ਆਗੂ ਨੂੰ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਸ਼ਾਮਲ ਨਹੀਂ ਕੀਤਾ।
[ad_2]
0 thoughts on “ਹਿਮਾਚਲ ਚੋਣਾਂ: ‘ਆਪ’ ਨੇ 20 ਤੇ ਕਾਂਗਰਸ ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ”