ਲਾਵਾਰਿਸ ਪਸ਼ੂ ਕਾਰਨ ਵਾਪਰੇ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ
00
[ad_1]
ਪੱਤਰ ਪ੍ਰੇਰਕ
ਭੁਲੱਥ, 23 ਅਕਤੂਬਰ
ਸਥਾਨਕ ਖੱਸਣ-ਮਾਨਾ ਤਲਵੰਡੀ ਰੋਡ ’ਤੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਪਿੰਡ ਤਲਵਾੜਾ ਦੇ ਦੋ ਨੌਜਵਾਨਾਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ ਪੁੱਤਰ ਕੁਲਵਿੰਦਰ ਸਿੰਘ ਅਤੇ ਗੁਰਦੀਪ ਸਿੰਘ ਘੁੰਮਣ ਪੁੱਤਰ ਸੁਰਿੰਦਰ ਸਿੰਘ ਵਜੋਂ ਹੋਈ ਹੈ। ਥਾਣਾ ਭੁਲੱਥ ਦੇ ਜਾਂਚ ਅਧਿਕਾਰੀ ਥਾਣੇਦਾਰ ਤਰਸੇਮ ਸਿੰਘ ਨੇ ਦੱਸਿਆ ਕਿ ਕਿਸੇ ਲਾਵਾਰਿਸ ਪਸ਼ੂ ਦੇ ਅਚਾਨਕ ਮੋਟਰਸਾਈਕਲ ਅੱਗੇ ਆਉਣ ਕਾਰਨ ਉਕਤ ਮੋਟਰਸਾਈਕਲ ਸਵਾਰਾਂ ਦੀ ਮੌਤ ਹੋਈ ਹੈ। ਉਨ੍ਹਾਂ ਦੱਸਿਆ ਕਿ ਇੱਕ ਨੌਜਵਾਨ ਦੇ ਪਰਿਵਾਰ ਵੱਲੋਂ ਕੋਈ ਵੀ ਕਾਨੂੰਨੀ ਕਾਰਵਾਈ ਕਰਵਾਏ ਬਿਨਾਂ ਸਸਕਾਰ ਕਰ ਦਿੱਤਾ ਗਿਆ ਹੈ ਜਦਕਿ ਦੂਜੇ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਿਸਾਂ ਹਵਾਲੇ ਕਰ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਦੇ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ ਤੇ ਗੁਰਦੀਪ ਸਿੰਘ ਦਾ ਕੁੱਝ ਸਮਾਂ ਪਹਿਲਾਂ ਹੀ ਵਿਆਹ ਹੋਇਆ ਸੀ।
[ad_2]



Previous


0 thoughts on “ਲਾਵਾਰਿਸ ਪਸ਼ੂ ਕਾਰਨ ਵਾਪਰੇ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ”