Loader

ਕਾਰ ’ਚ ਗੈਸ ਸਿਲੰਡਰ ਫਟਣ ਕਾਰਨ ਇੱਕ ਹਲਾਕ

00
ਕਾਰ ’ਚ ਗੈਸ ਸਿਲੰਡਰ ਫਟਣ ਕਾਰਨ ਇੱਕ ਹਲਾਕ

[ad_1]

ਕੋਇੰਬਟੂਰ, 23 ਅਕਤੂਬਰ

ਇੱਥੋਂ ਦੇ ਇੱਕ ਸੰਵੇਦਨਸ਼ੀਲ ਇਲਾਕੇ ਵਿੱਚ ਅੱਜ ਕਾਰ ’ਚ ਗੈਸ ਸਿਲੰਡਰ ਫਟਣ ਕਾਰਨ ਉਸ ਵਿੱਚ ਸਵਾਰ ਵਿਅਕਤੀ ਦੀ ਮੌਤ ਹੋ ਗਈ। ਡੀਜੀਪੀ ਸੀ. ਸਿਲੇਂਦਰ ਬਾਬੂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਇਹ ਪਤਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਹ ਅਚਾਨਕ ਵਾਪਰਿਆ ਹਾਦਸਾ ਸੀ ਜਾਂ ਕਿਸੇ ਸਾਜ਼ਿਸ਼ ਦਾ ਹਿੱਸਾ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਹਾਲੇ ਪਛਾਣ ਨਹੀਂ ਹੋ ਸਕੀ। ਪੁਲੀਸ ਨੇ ਦੱਸਿਆ ਕਿ ਇਹ ਹਾਦਸਾ ਕੋਟਈ ਈਸਵਰਨ ਮੰਦਰ ਨੇੜੇ ਵਾਪਰਿਆ। ਪੁਲੀਸ ਅਧਿਕਾਰੀ ਨੇ ਕਿਹਾ, ‘‘ਕਾਰ ਵਿੱਚ ਦੋ ਸਿਲੰਡਰ ਲੱਗੇ ਹੋਏ ਸਨ, ਜਿਨ੍ਹਾਂ ਵਿੱਚੋਂ ਇੱਕ ਫਟ ਗਿਆ। ਅਸੀਂ ਜਾਂਚ ਕਰ ਰਹੇ ਹਾਂ ਕਿ ਇਹ ਕਿੱਥੋਂ ਖਰੀਦਿਆ ਗਿਆ ਸੀ। ਮ੍ਰਿਤਕ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।’’ ਉਨ੍ਹਾਂ ਦੱਸਿਆ ਕਿ ਕੋਇੰਬਟੂਰ ਦੇ ਕਮਿਸ਼ਨਰ ਵੀ. ਬਾਲਾਕ੍ਰਿਸ਼ਨਨ ਦੀ ਅਗਵਾਈ ਹੇਠ ਛੇ ਵਿਸ਼ੇਸ਼ ਟੀਮਾਂ ਜਾਂਚ ਕਰ ਰਹੀਆਂ ਹਨ। -ਪੀਟੀਆਈ



[ad_2]

ਇਹ ਖ਼ਬਰ ਕਿਥੋਂ ਲਈ ਗਈ ਹੈ

Tags

0 thoughts on “ਕਾਰ ’ਚ ਗੈਸ ਸਿਲੰਡਰ ਫਟਣ ਕਾਰਨ ਇੱਕ ਹਲਾਕ”

Leave a Reply

Subscription For Radio Chann Pardesi