ਅਪਰੇਸ਼ਨ ਕਮਲ: ‘ਆਪ’ ਨੇ ਪ੍ਰਤਾਪ ਬਾਜਵਾ ਨੂੰ ਘੇਰਿਆ
[ad_1]
ਆਤਿਸ਼ ਗੁਪਤਾ
ਚੰਡੀਗੜ੍ਹ, 26 ਅਕਤੂਬਰ
‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਚੰਡੀਗੜ੍ਹ ਵਿੱਚ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਨੇ ਹਾਲ ਹੀ ਵਿਚ ਕਾਂਗਰਸੀ ਵਰਕਰਾਂ ਨੂੰ ਇਕ ਖੁਸ਼ਖਬਰੀ ਸੁਣਾਉਂਦਿਆਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਜਲਦੀ ਹੀ ਮਹਾਰਾਸ਼ਟਰ ਵਾਂਗ ਭਾਜਪਾ ਪੰਜਾਬ ਵਿੱਚ ਵੀ ਸਰਕਾਰ ਡੇਗ ਦੇਵੇਗੀ। ਇਸ ਤੋਂ ਸਾਬਤ ਹੋ ਗਿਆ ਹੈ ਕਿ ਪੰਜਾਬ ’ਚ ਭਾਜਪਾ ਦੇ ‘ਅਪਰੇਸ਼ਨ ਕਮਲ’ ਨੂੰ ਸਫ਼ਲ ਬਣਾਉਣ ਲਈ ਕਾਂਗਰਸ ਅਤੇ ਸਾਰੇ ਵੱਡੇ ਆਗੂ ਭਾਜਪਾ ਨਾਲ ਮਿਲ ਕੇ ਕੰਮ ਕਰ ਰਹੇ ਹਨ। ਸ੍ਰੀ ਬਾਜਵਾ ਪੰਜਾਬ ਵਿੱਚ ਭਾਜਪਾ ਦੇ ਏਜੰਟ ਵਜੋਂ ਕੰਮ ਕਰ ਰਹੇ ਹਨ, ਜਿਸ ਦਾ ਇੱਕੋ ਇੱਕ ਉਦੇਸ਼, ਤਿੰਨ ਕਰੋੜ ਲੋਕਾਂ ਦੁਆਰਾ ਚੁਣੀ ਗਈ ਸਰਕਾਰ ਨੂੰ ਅਸਥਿਰ ਕਰਨਾ ਹੈ। ਸ੍ਰੀ ਕੰਗ ਨੇ ਕਿਹਾ ਕਿ ਭਾਜਪਾ ਨੇ ਪਹਿਲਾਂ ਮੱਧ ਪ੍ਰਦੇਸ਼, ਕਰਨਾਟਕ, ਗੋਆ ਤੇ ਮਹਾਰਾਸ਼ਟਰ ਵਿੱਚ ਅਪ੍ਰੇਸ਼ਨ ਕਮਲ ਤਹਿਤ ਆਪਣਾ ਕਬਜ਼ਾ ਕਰ ਲਿਆ ਹੈ। ਇਸ ਦੀ ਕੋਸ਼ਿਸ਼ ਪੰਜਾਬ ਵਿੱਚ ਵੀ ਕੀਤੀ ਗਈ ਪਰ ਪੰਜਾਬ ਵਿੱਚ ‘ਆਪ’ ਦੇ ਵਿਧਾਇਕਾਂ ਨੇ ਭਾਜਪਾਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ। ਸ੍ਰੀ ਕੰਗ ਨੇ ਪ੍ਰਤਾਪ ਸਿੰਘ ਬਾਜਵਾ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਹੇ ਚੁੱਕੇ ਹਨ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਨ, ਉਹ ਵਿਰੋਧੀ ਧਿਰ ਦੇ ਆਗੂ ਦੀ ਭੂਮਿਕਾ ਨਿਭਾਉਣ, ਨਾ ਕਿ ਭਾਜਪਾ ਦੇ ਏਜੰਟ ਦੀ। ਜੇਕਰ ਉਹ ਪੰਜਾਬੀਆਂ ਦੀ ਚੁਣੀ ਹੋਈ ਸਰਕਾਰ ਨੂੰ ਡੇਗਣ ਦੀ ਕੋਸ਼ਿਸ਼ ਕਰਨਗੇ ਤਾਂ ਪੰਜਾਬ ਦੇ ਲੋਕ ਉਨ੍ਹਾਂ ਨੂੰ ਕਦੇ ਮੁਆਫ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਵਿਕਣ ਵਾਲੇ ਨਹੀਂ ਹਨ।
ਕਿਸੇ ਵੀ ਭ੍ਰਿਸ਼ਟਾਚਾਰੀ ਨੂੰ ਨਾ ਬਖਸ਼ਣ ਦਾ ਐਲਾਨ
‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ‘ਆਪ’ ਪੰਜਾਬ ਵਿੱਚ ਜ਼ੀਰੋ ਟੌਲਰੈਂਸ ’ਤੇ ਕੰਮ ਕਰ ਰਹੀ ਹੈ, ਜਿਸ ਵੱਲੋਂ ਕਿਸੇ ਵੀ ਭ੍ਰਿਸ਼ਟਾਚਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦੇ ਮਾਮਲੇ ਨੂੰ ਮੁੱਖ ਮੰਤਰੀ ਭਗਵੰਤ ਮਾਨ ਖੁਦ ਦੇਖ ਰਹੇ ਹਨ। ਜੇਕਰ ਪਾਰਟੀ ਦਾ ਕੋਈ ਵੀ ਆਗੂ ਕਸੂਰਵਾਰ ਪਾਇਆ ਗਿਆ ਤਾਂ ਉਸ ਦੇ ਖ਼ਿਲਾਫ਼ ਵੀ ਬਣਦੀ ਕਾਰਵਾਈ ਕੀਤੀ ਜਾਵੇਗੀ।
[ad_2]
- Previous ਪੂਤਿਨ ਨੇ ਦੇਸ਼ ਦੇ ਪਰਮਾਣੂ ਬਲਾਂ ਦੀਆਂ ਜੰਗੀ ਮਸ਼ਕਾਂ ਦੀ ਨਿਗਰਾਨੀ ਕੀਤੀ
- Next ਰਾਮ ਰਹੀਮ ਨੇ ਹਨੀਪ੍ਰੀਤ ਨੂੰ ਦਿੱਤਾ ‘ਰੂਹਾਨੀ ਦੀਦੀ’ ਦਾ ਨਾਮ
0 thoughts on “ਅਪਰੇਸ਼ਨ ਕਮਲ: ‘ਆਪ’ ਨੇ ਪ੍ਰਤਾਪ ਬਾਜਵਾ ਨੂੰ ਘੇਰਿਆ”