ਭਗਵੰਤ ਮਾਨ ਖ਼ਿਲਾਫ਼ ਨਾਅਰੇਬਾਜ਼ੀ ਕਰਨ ਵਾਲੇ ‘ਆਪ’ ਦੇ ਸਾਬਕਾ ਵਰਕਰਾਂ ਨੂੰ ਅਦਾਲਤ ਨੇ ਸਜ਼ਾ ਸੁਣਾਈ
00

[ad_1]
ਨਵਕਿਰਨ ਸਿੰਘ
ਮਹਿਲ ਕਲਾਂ, 28 ਅਕਤੂਬਰ
ਸਾਲ 2018 ’ਚ ਮਹਿਲ ਕਲਾਂ ਪਹੁੰਚੇ ਭਗਵੰਤ ਮਾਨ ਦਾ ਕਾਫਲਾ ਰੋਕ ਕੇ ਉਨ੍ਹਾਂ ਖ਼ਿਲਾਫ਼ ਨਾਅਰੇਬਾਜ਼ੀ ਕਰਨ ਵਾਲੇ ‘ਆਪ’ ਵਰਕਰਾਂ ਖ਼ਿਲਾਫ਼ ਭਗਵੰਤ ਮਾਨ ਦੇ ਸੁਰੱਖਿਆ ਕਰਮਚਾਰੀ ਨੇ ਕੇਸ ਦਰਜ ਕਰਵਾਇਆ ਸੀ। ਇਸ ਕੇਸ ਵਿੱਚ ਅਦਾਲਤ ਨੇ ਇੱਕ ਸਾਲ ਦੀ ਸਜ਼ਾ ਸੁਣਾਈ ਹੈ। ਭਗਵੰਤ ਮਾਨ ਮਹਿਲ ਕਲਾਂ ਤੋਂ ‘ਆਪ’ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੇ ਪਿਤਾ ਦੇ ਸਸਕਾਰ ਵਿੱਚ ਸ਼ਾਮਲ ਹੋਣ ਲਈ ਮਹਿਲ ਕਲਾਂ ਖੇਤਰ ਵਿੱਚ ਆਏ ਸਨ। ਭਗਵੰਤ ਮਾਨ ਦੇ ਸੁਰੱਖਿਆ ਕਰਮਚਾਰੀ ਵੱਲੋਂ ਉਸ ਸਮੇਂ ਦੇ ਸਰਗਰਮ ‘ਆਪ’ ਵਰਕਰ ਗਗਨ ਸਰਾਂ ਕੁਰੜ, ਸਾਬਕਾ ਸਰਪੰਚ ਨਿਰਮਲ ਸਿੰਘ ਛੀਨੀਵਾਲ, ਪਰਗਟ ਸਿੰਘ ਮਹਿਲ ਖੁਰਦ, ਕਰਮਜੀਤ ਸਿੰਘ ਉੱਪਲ, ਅਮਨਦੀਪ ਸਿੰਘ ਟੱਲੇਵਾਲ ਖ਼ਿਲਾਫ਼ ਕੇਸ ਦਰਜ ਕਰਵਾਇਆ ਗਿਆ ਸੀ। ਅਦਾਲਤ ਵੱਲੋਂ ਕੇਸ ’ਚ ਸਜ਼ਾ ਤੇ ਜੁਰਮਾਨਾ ਸੁਣਾਇਆ ਗਿਆ ਹੈ। ਉਕਤ ਵਿਅਕਤੀਆਂ ਨੂੰ ਮੌਕੇ ’ਤੇ ਹੀ ਜ਼ਮਾਨਤ ਦੇ ਦਿੱਤੀ ਗਈ ਹੈ। ਇਸ ਸਬੰਧੀ ਗਗਨ ਸਰਾਂ ਕੁਰੜ ਨੇ ਕਿਹਾ ਕਿ ਉਹ ਸੈਸ਼ਨ ਅਦਾਲਤ ਵਿੱਚ ਅਪੀਲ ਕਰਨਗੇ।
[ad_2]
-
Previous ਅਮਰੀਕਾ: ਸੜਕ ਹਾਦਸੇ ’ਚ ਭਾਰਤ ਦੇ ਤਿੰਨ ਵਿਦਿਆਰਥੀਆਂ ਦੀ ਮੌਤ
-
Next ਪੂਤਿਨ ਵੱਲੋਂ ਭਾਰਤ ਦੀ ਆਜ਼ਾਦ ਵਿਦੇਸ਼ ਨੀਤੀ ਦੀ ਸ਼ਲਾਘਾ
0 thoughts on “ਭਗਵੰਤ ਮਾਨ ਖ਼ਿਲਾਫ਼ ਨਾਅਰੇਬਾਜ਼ੀ ਕਰਨ ਵਾਲੇ ‘ਆਪ’ ਦੇ ਸਾਬਕਾ ਵਰਕਰਾਂ ਨੂੰ ਅਦਾਲਤ ਨੇ ਸਜ਼ਾ ਸੁਣਾਈ”