Loader

ਇਮਰਾਨ ਦੇ ਹਕੀਕੀ ਮਾਰਚ ’ਚ ਜੁੜੀ ਵੱਡੀ ਭੀੜ

00
ਇਮਰਾਨ ਦੇ ਹਕੀਕੀ ਮਾਰਚ ’ਚ ਜੁੜੀ ਵੱਡੀ ਭੀੜ

[ad_1]

ਇਸਲਾਮਾਬਾਦ, 28 ਅਕਤੂਬਰ

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸ਼ੁੱਕਰਵਾਰ ਨੂੰ ਭਾਰਤ ਦੀ ਵਿਦੇਸ਼ ਨੀਤੀ ਅਤੇ ਰੂਸ-ਯੂਕਰੇਨ ਜੰਗ ਦੌਰਾਨ ਪੱਛਮੀਂ ਮੁਲਕਾਂ ਦੇ ਦਬਾਅ ਦੇ ਬਾਵਜੂਦ ਆਪਣੇ ਕੌਮੀ ਹਿੱਤਾਂ ਲਈ ਉਸ ਵੱਲੋਂ ਰੂਸ ਤੋਂ ਤੇਲ ਖ਼ਰੀਦਣ ਦੇ ਫ਼ੈਸਲੇ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਦਾ ਇਹ ਬਿਆਨ ਉਦੋਂ ਆਇਆ ਹੈ ਜਦੋਂ ਉਨ੍ਹਾਂ ਨੇ ਸ਼ੁੱਕਰਵਾਰ ਨੂੰ ਲਾਹੌਰ ਦੇ ਲਿਬਰਟੀ ਚੌਕ ਤੋਂ ਇਸਲਾਮਾਬਾਦ ਤਕ ਲੰਬਾ ‘ਹਕੀਕੀ ਮਾਰਚ’ ਸ਼ੁਰੂ ਕੀਤਾ। ਉਨ੍ਹਾਂ ਦੀ ਪਹਿਲੇ ਸੰਬੋਧਨ ਦੌਰਾਨ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਦੇ ਚੇਅਰਮੈਨ ਖਾਨ ਨੇ ਕਿਹਾ ਕਿ ਭਾਰਤ ਦਾ ਰੂਸ ਤੋਂ ਤੇਲ ਖ਼ਰੀਦਣਾ ਆਪਣਾ ਫ਼ੈਸਲਾ ਹੈ। ਉਨ੍ਹਾਂ ਕਿਹਾ ਕਿ ਦੂਜੇ ਪਾਸੇ ਪਾਕਿਸਤਾਨੀ ਗ਼ੁਲਾਮ ਹਨ ਜੋ ਆਪਣੇ ਮੁਲਕ ਦੇ ਬਾਸ਼ਿੰਦਿਆਂ ਲਈ ਉਨ੍ਹਾਂ ਦੀ ਭਲਾਈ ਦੇ ਫ਼ੈਸਲੇ ਲੈਣ ਤੋਂ ਅਸਫ਼ਲ ਹਨ।

ਉਨ੍ਹਾਂ ਕਿਹਾ ਕਿ ਉਨ੍ਹਾਂ ਕਿਹਾ ਕਿ ਲੋਕਾਂ ਦੇ ਹੱਕ ਵਾਲੇ ਇਹ ਫ਼ੈਸਲਾ ਲੈਣਾ ਚਾਹੀਦਾ ਹੈ। ਜੇ ਰੂਸ ਸਾਨੂੰ ਸਸਤਾ ਤੇਲ ਮੁਹੱਈਆ ਕਰਵਾ ਰਿਹਾ ਹੈ ਤਾਂ ਸਾਨੂੰ ਲੋਕਾਂ ਅਤੇ ਆਪਣੇ ਮੁਲਕ ਦੇ ਹਿੱਤਾਂ ਦੇ ਹਿਸਾਬ ਨਾਲ ਫ਼ੈਸਲਾ ਲੈਣਾ ਚਾਹੀਦਾ ਹੈ। ਇਸ ਬਾਰੇ ਬਾਹਰ ਵਾਲਿਆਂ ਨੂੰ ਸਵਾਲ ਚੁੱਕਣ ਦਾ ਕੋਈ ਹੱਕ ਨਹੀਂ ਹੈ। ਭਾਰਤ ਰੂਸ ਤੋਂ ਸਸਤਾ ਤੇਲ ਲੈ ਰਿਹਾ ਹੈ ਜਦੋਂਕਿ ਗੁਲਾਮ ਪਾਕਿਸਤਾਨੀ ਇਸ ਬਾਰੇ ਕੋਈ ਫ਼ੈਸਲਾ ਨਹੀਂ ਲੈ ਰਹੇ। ਉਨ੍ਹਾਂ ਕਿਹਾ ਕਿ ਉਹ ਆਪਣੇ ਮੁਲਕ ਨੂੰ ਆਜ਼ਾਦ ਦੇਖਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਨਸਾਫ਼ ਅਤੇ ਸੁਰੱਖਿਆ ਪਹਿਲ ਦੇ ਆਧਾਰ ’ਤੇ ਮਿਲਣੇ ਚਾਹੀਦੇ ਹਨ। ਖਾਨ ਨੇ ਕਿਹਾ ਕਿ ਉਨ੍ਹਾਂ ਦੇ 26 ਸਾਲ ਦੇ ਸਿਆਸੀ ਸਫ਼ਰ ਵਿੱਚ ਇਹ ਸਭ ਤੋਂ ਔਖਾ ਸਮਾਂ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਇੱਕੋ ਮਕਸਦ ਹੈ। ਉਨ੍ਹਾਂ ਕਿਹਾ ਕਿ ਅਸੀਂ ਬਰਤਾਨੀਆ ਤੋਂ ਆਜ਼ਾਦੀ ਲਈ ਸੀ ਤੇ ਹੁਣ ਸਮਾਂ ਹੈ ਕਿ ਅਸੀਂ ‘ਹਕੀਕੀ ਆਜ਼ਾਦੀ’ ਦੀ ਸ਼ੁਰੂਆਤ ਕਰੀਏ, ਇਹ ਹੀ ਸਾਰੇ ਪਾਕਿਸਤਾਨੀਆਂ ਨੂੰ ਸੁਨੇਹਾ ਹੈ। ਉਨ੍ਹਾਂ ਕਿਹਾ ਕਿ ਇਹ ਮਾਰਚ ਸਿਆਸਤ, ਵੋਟਾਂ ਜਾਂ ਧਰਮ ਲਈ ਨਹੀਂ ਹੈ। ਇਸ ਦਾ ਇੱਕੋ-ਇੱਕ ਮਕਸਦ ਪਾਕਿਸਤਾਨ ਦੀ ਆਜ਼ਾਦੀ ਹੈ। -ਏਐਨਆਈ

ਇਮਰਾਨ ਨੇ ਫ਼ੌਜ ਮੁਖੀ ਦੇ ਕਾਰਜਕਾਲ ’ਚ ਵਾਧੇ ਦੀ ਗੱਲ ਕਬੂਲੀ

ਇਸਲਾਮਾਬਾਦ: ਪਾਕਿਸਤਾਨ ਦੇ ਬਰਖ਼ਾਸਤ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਇਸ ਮੰਨਿਆ ਹੈ ਕਿ ਉਨ੍ਹਾਂ ਨੇ ਮਾਰਚ ਵਿੱਚ ਫ਼ੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਦੇ ਕਾਰਜਕਾਲ ਵਿੱਚ ਵਾਧਾ ਕਰਨ ਦੀ ਪੇਸ਼ਕਸ਼ ਕੀਤੀ ਸੀ ਕਿਉਂਕਿ ਵਿਰੋਧੀ ਧਿਰ ਵੱਲੋਂ ਉਨ੍ਹਾਂ ਦੀ ਸਰਕਾਰ ਨੂੰ ਡੇਗਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਇਮਰਾਨ ਖਾਨ ਦੀ ਇਹ ਟਿੱਪਣੀ ਪਾਕਿਸਤਾਨ ਦੇ ਆਈਐਸਆਈ ਦੇ ਮੁਖੀ ਲੈਫਟੀਨੈਂਟ ਜਨਰਲ ਨਦੀਮ ਅੰਜੁਮ ਵੱਲੋਂ ਵੀਰਵਾਰ ਨੂੰ ਪ੍ਰੈੱਸ ਕਾਨਫਰੰਸ ਵਿੱਚ ਇਸ ਸਬੰਧੀ ਖ਼ੁਲਾਸਾ ਕਰਨ ਤੋਂ ਬਾਅਦ ਆਈ ਹੈ ਕਿ ਫੌਜ ਮੁਖੀ ਨੂੰ ਇਸ ਸਾਲ ਮਾਰਚ ਵਿੱਚ ਆਪਣੇ ਕਾਰਜਕਾਲ ਵਿੱਚ ਅਣਮਿੱਥੇ ਸਮੇਂ ਲਈ ਵਾਧੇ ਲਈ ਲਾਭ ਵਾਲੀ ਪੇਸ਼ਕਸ਼ ਦਿੱਤੀ ਗਈ ਸੀ। ਆਈਐਸਆਈ ਮੁਖੀ ਨੇ ਸਾਬਕਾ ਪ੍ਰਧਾਨ ਮੰਤਰੀ ਖਾਨ ਦਾ ਨਾਂ ਲਏ ਬਿਨਾਂ ਕਿਹਾ ਕਿਹਾ ਸੀ ਕਿ ਇਹ ਸਭ ਉਨ੍ਹਾਂ ਦੇ ਸਾਹਮਣੇ ਕੀਤਾ ਗਿਆ ਸੀ। ਉਨ੍ਹਾਂ (ਜਨਰਲ ਬਾਜਵਾ) ਨੇ ਇਸ ਨੂੰ ਰੱਦ ਕਰ ਦਿੱਤਾ ਕਿਉਂਕਿ ਉਹ ਚਾਹੁੰਦੇ ਸਨ ਕਿ ਸੰਸਥਾ ਇੱਕ ਵਿਵਾਦਪੂਰਨ ਭੂਮਿਕਾ ਤੋਂ ਸੰਵਿਧਾਨਕ ਭੂਮਿਕਾ ਵੱਲ ਵਧੇ। ‘ਦਿ ਐਕਸਪ੍ਰੈੱਸ ਟ੍ਰਿਬਿਊਨ’ ਅਖ਼ਬਾਰ ਦੀ ਰਿਪੋਰਟ ਮੁਤਾਬਕ ਖਾਨ ਨੇ ਵੀਰਵਾਰ ਨੂੰ ‘92 ਨਿਊਜ਼ ਟੀਵੀ’ ਨੂੰ ਦਿੱਤੇ ਇੰਟਰਵਿਊ ਵਿੱਚ ਕਿਹਾ ਕਿ ਉਨ੍ਹਾਂ ਨੇ ਫ਼ੌਜ ਮੁਖੀ ਨੂੰ ਕਿਹਾ ਕਿ ਜੇ ਵਿਰੋਧੀ ਧਿਰ ਉਨ੍ਹਾਂ ਨੂੰ ਐਕਸਟੈਂਸ਼ਨ ਦੀ ਪੇਸ਼ਕਸ਼ ਕਰ ਰਹੀ ਹੈ, ਤਾਂ ਉਹ ਅਜਿਹਾ ਕਰ ਸਕਦੇ ਹਨ। -ਪੀਟੀਆਈ

ਆਈਐੱਸਆਈ ਮੁਖੀ ਦਾ ਬਿਆਨ ਸਿਆਸੀ ਦਬਾਅ ਕਰਾਰ

ਇਸਲਾਮਾਬਾਦ: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਵਾਰ-ਵਾਰ ਗ਼ੈਰ-ਸਿਆਸੀ ਹੋਣ ਦਾ ਦਾਅਵਾ ਕਰਦੇ ਹੋਏ ਪ੍ਰੈਸ ਕਾਨਫਰੰਸ ਕਰਨ ਲਈ ਇੰਟਰ-ਸਰਵਿਸਿਜ਼ ਇੰਟੈਲੀਜੈਂਸ (ਆਈਐਸਆਈ) ਅਤੇ ਇੰਟਰ-ਸਰਵਿਸਜ਼ ਪਬਲਿਕ ਰਿਲੇਸ਼ਨ (ਆਈਐਸਪੀਆਰ) ਦੇ ਉੱਚ ਅਧਿਕਾਰੀਆਂ ਦੀ ਨਿਖੇਧੀ ਕੀਤੀ ਹੈ। ਜੀਓ ਨਿਊਜ਼ ਨੇ ਨਿੱਜੀ ਨਿਊਜ਼ ਚੈਨਲ ਨਾਲ ਇੰਟਰਵਿਊ ਦੌਰਾਨ ਖਾਨ ਦੇ ਹਵਾਲੇ ਨਾਲ ਕਿਹਾ ‘ਉਨ੍ਹਾਂ ਨੇ ਇਹ ਦਾਅਵਾ ਕਰਨ ਤੋਂ ਬਾਅਦ ਇਕ ਪ੍ਰੈਸ ਕਾਨਫਰੰਸ ਕੀਤੀ ਕਿ ਉਨ੍ਹਾਂ ਨੇ ਰਾਜਨੀਤੀ ਤੋਂ ਦੂਰੀ ਬਣਾ ਲਈ ਹੈ। ਪ੍ਰੈਸ ਕਾਨਫਰੰਸ ਸੁਰੱਖਿਆ ਮੁੱਦਿਆਂ ’ਤੇ ਨਹੀਂ ਸੀ, ਇਹ ਇੱਕ ਸਿਆਸੀ ਦਬਾਅ ਸੀ।’ ਉਨ੍ਹਾਂ ਕਿਹਾ ਜੇ ਉਹ ਪ੍ਰੈੱਸ ਕਾਨਫਰੰਸ ਦਾ ਜਵਾਬ ਦਿੰਦੇ ਹਨ ਤਾਂ ਮੁਲਕ ਨੂੰ ਨੁਕਸਾਨ ਹੋਵੇਗਾ। ਜੀਓ ਨਿਊਜ਼ ਨੇ ਰਿਪੋਰਟ ਦਿੱਤੀ ਕਿ ਦੁਸ਼ਮਣ ਤਾਕਤਾਂ ਸਾਡੀ ਫ਼ੌਜ ਨੂੰ ਕਮਜ਼ੋਰ ਕਰਨਾ ਚਾਹੁੰਦੀਆਂ ਹਨ। ਖਾਨ ਨੇ ਕਿਹਾ ਕਿ ਉਸ ਨੇ ਅਜਿਹਾ ਕੁਝ ਨਹੀਂ ਕਿਹਾ ਜਿਸ ਨਾਲ ਫ਼ੌਜ ਨੂੰ ਨੁਕਸਾਨ ਹੋਵੇ। -ਆਈਏਐਨਐਸ



[ad_2]

ਇਹ ਖ਼ਬਰ ਕਿਥੋਂ ਲਈ ਗਈ ਹੈ

Tags

0 thoughts on “ਇਮਰਾਨ ਦੇ ਹਕੀਕੀ ਮਾਰਚ ’ਚ ਜੁੜੀ ਵੱਡੀ ਭੀੜ”

Leave a Reply

Subscription For Radio Chann Pardesi