Loader

ਯੂਪੀ: ਲਾਕਅੱਪ ’ਚ ਅਪਰਾਧੀ ਨੂੰ ਮੋਬਾਈਲ ਮੁਹੱਈਆ ਕਰਵਾਉਣ ਦੇ ਦੋਸ਼ ਹੇਠ ਤਿੰਨ ਪੁਲੀਸ ਮੁਲਾਜ਼ਮ ਮੁਅੱਤਲ

00
ਯੂਪੀ: ਲਾਕਅੱਪ ’ਚ ਅਪਰਾਧੀ ਨੂੰ ਮੋਬਾਈਲ ਮੁਹੱਈਆ ਕਰਵਾਉਣ ਦੇ ਦੋਸ਼ ਹੇਠ ਤਿੰਨ ਪੁਲੀਸ ਮੁਲਾਜ਼ਮ ਮੁਅੱਤਲ

[ad_1]

ਗਾਜ਼ੀਆਬਾਦ (ਯੂਪੀ), 1 ਨਵੰਬਰ

ਗਾਜ਼ੀਆਬਾਦ ਦੇ ਐੱਸਐੱਸਪੀ ਮੁਨੀਰਾਜ ਜੀ ਨੇ ਮੰਗਲਵਾਰ ਨੂੰ ਜ਼ਿਲ੍ਹਾ ਅਦਾਲਤ ਦੇ ਲਾਕਅੱਪ ਵਿੱਚ ਜਬਰ-ਜਨਾਹ ਦੇ ਇੱਕ ਮੁਲਜ਼ਮ ਨੂੰ ਮੋਬਾਈਲ ਫ਼ੋਨ ਮੁਹੱਈਆ ਕਰਵਾਉਣ ਦੇ ਦੋਸ਼ ਹੇਠ ਦੋ ਮੁੱਖ ਕਾਂਸਟੇਬਲਾਂ ਅਤੇ ਇੱਕ ਕਾਂਸਟੇਬਲ ਨੂੰ ਮੁਅੱਤਲ ਕਰ ਦਿੱਤਾ। ਇੱਕ ਪੁਲੀਸ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਤਿੰਨਾਂ ਖ਼ਿਲਾਫ਼ ਵਿਭਾਗੀ ਜਾਂਚ ਵੀ ਸ਼ੁਰੂ ਕਰ ਦਿੱਤੀ ਹੈ। ਐੱਸਪੀ (ਦਿਹਾਤੀ) ਇਰਾਜ ਰਾਜਾ ਨੇ ਦੱਸਿਆ ਕਿ ਮੁਲਜ਼ਮ ਵਿਸ਼ੂ ਤੋਮਰ ਨੂੰ 21 ਅਕਤੂਬਰ ਨੂੰ ਮੁਕੱਦਮੇ ਦੀ ਸੁਣਵਾਈ ਦੇ ਸਬੰਧ ਵਿੱਚ ਵਧੀਕ ਜ਼ਿਲ੍ਹਾ ਜੱਜ ਫਾਸਟ ਟਰੈਕ ਅਦਾਲਤ ਵਿੱਚ ਲਿਜਾਇਆ ਗਿਆ ਅਤੇ ਉਹ ਕਿਸੇ ਤਰ੍ਹਾਂ ਆਪਣੇ ਦੋਸਤ ਨਾਲ ਇੰਸਟਾਗ੍ਰਾਮ ’ਤੇ ਵੀਡੀਓ ਕਾਲਿੰਗ ਰਾਹੀਂ ਚੈਟ ਕਰਨ ਲਈ ਮੋਬਾਈਲ ਮੁਹੱਈਆ ਕਰਵਾਉਣ ਵਿੱਚ ਕਾਮਯਾਬ ਹੋ ਗਿਆ। ਚੈਟ ਦੀ ਵੀਡੀਓ ਪਿਛਲੇ ਹਫਤੇ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਗਈ। ਇਸ ਦਾ ਨੋਟਿਸ ਲੈਂਦਿਆਂ ਇੱਕ ਜਾਂਚ ਕੀਤੀ ਗਈ। ਇਸ ਤੋਂ ਬਾਅਦ ਮੁੱਖ ਕਾਂਸਟੇਬਲ ਫਿਰੋਜ਼ ਮਹਿੰਦੀ ਅਤੇ ਰਿਸ਼ੀ ਕੁਮਾਰ ਅਤੇ ਕਾਂਸਟੇਬਲ ਸਰਫਰਾਜ਼ ਅਲੀ ਖਾਨ ਨੂੰ ਅੱਜ ਮੁਅੱਤਲ ਕਰ ਦਿੱਤਾ ਗਿਆ। -ਪੀਟੀਆਈ



[ad_2]

ਇਹ ਖ਼ਬਰ ਕਿਥੋਂ ਲਈ ਗਈ ਹੈ

Tags

0 thoughts on “ਯੂਪੀ: ਲਾਕਅੱਪ ’ਚ ਅਪਰਾਧੀ ਨੂੰ ਮੋਬਾਈਲ ਮੁਹੱਈਆ ਕਰਵਾਉਣ ਦੇ ਦੋਸ਼ ਹੇਠ ਤਿੰਨ ਪੁਲੀਸ ਮੁਲਾਜ਼ਮ ਮੁਅੱਤਲ”

Leave a Reply

Subscription For Radio Chann Pardesi