Loader

ਦੇਸ਼ ਦੇ 7 ਰਾਜਾਂ ਤੇ 2 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੇ ਸਥਾਪਨਾ ਦਿਵਸ ਮਨਾਇਆ

00
ਦੇਸ਼ ਦੇ 7 ਰਾਜਾਂ ਤੇ 2 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੇ ਸਥਾਪਨਾ ਦਿਵਸ ਮਨਾਇਆ

[ad_1]

ਨਵੀਂ ਦਿੱਲੀ, 1 ਨਵੰਬਰ

ਦੇਸ਼ ਦੇ ਸੱਤ ਰਾਜਾਂ ਤੇ ਦੋ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੇ ਅੱਜ ਆਪਣਾ ਸਥਾਪਨਾ ਦਿਵਸ ਮਨਾਇਆ ਹੈ। ਦੇਸ਼ ਦੇ ਰਾਸ਼ਟਰਪਤੀ ਤੇ ਉੱਪ ਰਾਸ਼ਟਰਪਤੀ ਨੇ ਇਨ੍ਹਾਂ ਰਾਜਾਂ ਤੇ ਯੂਟੀਜ਼ ਦੇ ਲੋਕਾਂ ਨੂੰ ਸਥਾਪਨਾ ਦਿਵਸ ਦੀ ਵਧਾਈ ਦਿੱਤੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਦੇਸ਼ ਦੇ ਰਾਜਾਂ ਪੰਜਾਬ, ਹਰਿਆਣਾ, ਆਂਧਰਾ ਪ੍ਰਦੇਸ਼, ਛੱਤੀਸਗੜ੍ਹ, ਕਰਨਾਟਕ, ਕੇਰਲ ਤੇ ਮੱਧ ਪ੍ਰਦੇਸ਼ ਤੋਂ ਇਲਾਵਾ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਲਕਸ਼ਦੀਪ ਤੇ ਪੁੱਡੂਚੇਰੀ ਦੀ ਅੱਜ ਦੇ ਦਿਨ ਸਥਾਪਨਾ ਹੋਈ ਸੀ। ਭਾਰਤ ਦੇ 28 ਰਾਜ ਤੇ ਅੱਠ ਕੇਂਦਰ ਸ਼ਾਸਿਤ ਪ੍ਰਦੇਸ਼ ਹਨ। ਆਂਧਰਾ ਪ੍ਰਦੇਸ਼, ਕੇਰਲ, ਕਰਨਾਟਕ ਤੇ ਮੱਧ ਪ੍ਰਦੇਸ਼ ਦੀ ਸਥਾਪਨਾ 1 ਨਵੰਬਰ 1956 ਵਿੱਚ, ਪੰਜਾਬ ਤੇ ਹਰਿਆਣਾ ਦੀ 1966 ਜਦਕਿ ਛੱਤੀਸਗੜ੍ਹ ਦੀ ਸਥਾਪਨਾ 2002 ’ਚ ਹੋਈ ਸੀ। 1956 ’ਚ ਪਹਿਲੀ ਵਾਰ ਹੋਇਆ ਸੀ ਜਦੋਂ ਰਾਜ ਪੁਨਰਗਠਨ ਐਕਟ ਤਹਿਤ ਭਾਸ਼ਾਈ ਆਧਾਰ ’ਤੇ ਕਈ ਰਾਜਾਂ ਦਾ ਗਠਨ ਕੀਤਾ ਗਿਆ ਸੀ। ਇਸੇ ਦੌਰਾਨ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸਬੰਧਤ ਰਾਜਾਂ ਤੇ ਯੂਟੀਜ਼ ਨੂੰ ਉਨ੍ਹਾਂ ਦੇ ਸਥਾਪਨਾ ਦਿਵਸ ਦੀ ਵਧਾਈ ਦਿੱਤੀ ਤੇ ਇਨ੍ਹਾਂ ਰਾਜਾਂ ਤੇ ਯੂਜੀਜ਼ ਦੀ ਤਰੱਕੀ ਤੇ ਖੁਸ਼ਹਾਲੀ ਲਈ ਸ਼ੁਭ ਕਾਮਨਾਵਾਂ ਦਿੱਤੀਆਂ। ਉਨ੍ਹਾਂ ਟਵੀਟ ਕੀਤਾ, ‘ਆਂਧਰਾ ਪ੍ਰਦੇਸ਼, ਛੱਤੀਸਗੜ੍ਹ, ਹਰਿਆਣਾ, ਕਰਨਾਟਕ, ਕੇਰਲ, ਮੱਧ ਪ੍ਰਦੇਸ਼, ਪੰਜਾਬ, ਲਕਸ਼ਦੀਪ ਤੇ ਪੁੱਡੂਚਰੀ ਦੇ ਲੋਕਾਂ ਨੂੰ ਸਥਾਪਨਾ ਦਿਵਸ ਦੀ ਵਧਾਈ। ਇਨ੍ਹਾਂ ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਲੋਕਾਂ ਨੂੰ ਤਰੱਕੀ ਤੇ ਖੁਸ਼ਹਾਲੀ ਲਈ ਸ਼ੁਭ ਕਾਮਨਾਵਾਂ ਦਿੰਦੀ ਹਾਂ।’ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਵੀ ਇਨ੍ਹਾਂ ਰਾਜਾਂ ਤੇ ਯੂਟੀਜ਼ ਨੂੰ ਸਥਾਪਨਾ ਦਿਵਸ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਉਹ ਪ੍ਰਾਰਥਨਾ ਕਰਦੇ ਹਨ ਕਿ ਇਹ ਰਾਜ ਤੇ ਯੂਟੀਜ਼ ਆਉਣ ਵਾਲੇ ਸਮੇਂ ’ਚ ਹੋਰ ਖੁਸ਼ਹਾਲ ਹੋਣ। -ਪੀਟੀਆਈ[ad_2]

ਇਹ ਖ਼ਬਰ ਕਿਥੋਂ ਲਈ ਗਈ ਹੈ

Tags

Subscription For Radio Chann Pardesi