ਮੁੰਬਈ ’ਚ ਜ਼ਬਤ 72.5 ਕਿਲੋ ਹੈਰੋਇਨ ਮਾਮਲੇ ਸਬੰਧੀ ਪੰਜਾਬ ਪੁਲੀਸ ਨੇ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ: ਡੀਜੀਪੀ
00
[ad_1]
ਚੰਡੀਗੜ੍ਹ, 3 ਨਵੰਬਰ
ਪੰਜਾਬ ਪੁਲੀਸ ਨੇ 72.5 ਕਿਲੋ ਹੈਰੋਇਨ ਬਰਾਮਦ ਕਰਨ ਦੇ ਮਾਮਲੇ ਵਿੱਚ ਲੋੜੀਂਦੇ ਤਿੰਨ ਕਥਿਤ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਰਾਜ ਦੇ ਪੁਲੀਸ ਡਾਇਰੈਕਟਰ ਜਨਰਲ ਨੇ ਅੱਜ ਇਹ ਜਾਣਕਾਰੀ ਦਿੱਤੀ। ਮਹਾਰਾਸ਼ਟਰ ਪੁਲੀਸ ਦੇ ਨਾਲ ਸਾਂਝੇ ਅਪਰੇਸ਼ਨ ਵਿੱਚ ਪੰਜਾਬ ਪੁਲੀਸ ਨੇ ਜੁਲਾਈ ਮਹੀਨੇ ਮੁੰਬਈ ਦੇ ਨਾਹਵਾ ਸ਼ੇਵਾ ਬੰਦਰਗਾਹ ’ਚ ਕੰਟੇਨਰ ਤੋਂ 72.5 ਕਿਲੋਗ੍ਰਾਮ ਹੈਰੋਇਨ ਜ਼ਬਤ ਕੀਤੀ ਸੀ। ਡੀਜੀਪੀ ਗੌਰਵ ਯਾਦਵ ਨੇ ਟਵੀਟ ਵਿੱਚ ਕਿਹਾ, ‘ਵੱਡੀ ਸਫਲਤਾ ਹਾਸਲ ਕਰਦਿਆਂ ਗੁਰਦਾਸਪੁਰ ਪੁਲੀਸ ਨੇ 22 ਜੁਲਾਈ ਨੂੰ ਮੁੰਬਈ ਏਟੀਐੱਸ ਅਤੇ ਪੰਜਾਬ ਪੁਲੀਸ ਦੀ ਸਾਂਝੀ ਕਾਰਵਾਈ ਦੇ ਤਹਿਤ 72.5 ਕਿਲੋਗ੍ਰਾਮ ਹੈਰੋਇਨ ਜ਼ਬਤ ਮਾਮਲੇ ਵਿੱਚ ਤਿੰਨ ਲੋੜੀਂਦੇ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਤਿੰਨੇ ਪੰਜਾਬ ਵਿਚ ਵੱਡੇ ਪੱਧਰ ‘ਤੇ ਸਰਹੱਦ ਪਾਰ ਅਤੇ ਅੰਤਰ-ਰਾਜੀ ਨਸ਼ਾ ਤਸਕਰੀ ਵਿਚ ਸਰਗਰਮ ਸਨ।’
[ad_2]
- Previous ਪਾਕਿਸਤਾਨ ’ਚ ਇਮਰਾਨ ਖ਼ਾਨ ’ਤੇ ਕਾਤਲਾਨਾ ਹਮਲਾ: ਗੋਲੀ ਲੱਗਣ ਕਾਰਨ ਜ਼ਖ਼ਮੀ
- Next ਦਹਿਸ਼ਤਗਰਦਾਂ ਨੇ ਅਨੰਤਨਾਗ ਵਿੱਚ ਨੇਪਾਲੀ ਤੇ ਬਿਹਾਰੀ ਮਜ਼ਦੂਰ ਨੂੰ ਗੋਲੀ ਮਾਰੀ
0 thoughts on “ਮੁੰਬਈ ’ਚ ਜ਼ਬਤ 72.5 ਕਿਲੋ ਹੈਰੋਇਨ ਮਾਮਲੇ ਸਬੰਧੀ ਪੰਜਾਬ ਪੁਲੀਸ ਨੇ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ: ਡੀਜੀਪੀ”