Loader

ਗੁਰਪੁਰਬ ਸਬੰਧੀ ਸਮਾਗਮਾਂ ਲਈ 2942 ਸਿੱਖ ਸ਼ਰਧਾਲੂਆਂ ਦੇ ਵੀਜ਼ੇ ਜਾਰੀ

00
ਗੁਰਪੁਰਬ ਸਬੰਧੀ ਸਮਾਗਮਾਂ ਲਈ 2942 ਸਿੱਖ ਸ਼ਰਧਾਲੂਆਂ ਦੇ ਵੀਜ਼ੇ ਜਾਰੀ

[ad_1]

ਨਵੀਂ ਦਿੱਲੀ, 4 ਨਵੰਬਰ

ਪਾਕਿਸਤਾਨ ਹਾਈ ਕਮਿਸ਼ਨ ਨੇ ਅੱਜ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 6 ਤੋਂ 15 ਨਵੰਬਰ ਤੱਕ ਪਾਕਿਸਤਾਨ ਵਿੱਚ ਹੋਣ ਵਾਲੇ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਸਿੱਖ ਸ਼ਰਧਾਲੂਆਂ ਨੂੰ 2,942 ਵੀਜ਼ੇ ਜਾਰੀ ਕੀਤੇ ਗਏ ਹਨ। ਪਾਕਿਸਤਾਨ ਹਾਈ ਕਮਿਸ਼ਨ ਨੇ ਇੱਥੇ ਬਿਆਨ ਰਾਹੀਂ ਇਹ ਜਾਣਕਾਰੀ ਦਿੱਤੀ। ਹਾਈ ਕਮਿਸ਼ਨ ਨੇ ਕਿਹਾ ਕਿ ਧਾਰਮਿਕ ਸਥਾਨਾਂ ਦੀ ਯਾਤਰਾ ਸਬੰਧੀ 1974 ਦੇ ਪਾਕਿਸਤਾਨ-ਭਾਰਤ ‘ਪ੍ਰੋਟੋਕੋਲ’ ਤਹਿਤ ਵੀਜ਼ੇ ਜਾਰੀ ਕੀਤੇ ਗਏ ਹਨ। ਪਾਕਿਸਤਾਨ ਹਾਈ ਕਮਿਸ਼ਨ ਦੇ ਇੰਚਾਰਜ ਆਫ਼ਤਾਬ ਹਸਨ ਖ਼ਾਨ ਨੇ ਸਿੱਖ ਸ਼ਰਧਾਲੂਆਂ ਨੂੰ ਵਧਾਈ ਵੀ ਦਿੱਤੀ। ਬਿਆਨ ਮੁਤਾਬਕ, ਤੀਰਥ ਯਾਤਰੀ ਡੇਰਾ ਸਾਹਿਬ, ਪੰਜਾ ਸਾਹਿਬ, ਨਨਕਾਣਾ ਸਾਹਿਬ ਅਤੇ ਕਰਤਾਰਪੁਰ ਸਾਹਿਬ ਦੀ ਯਾਤਰਾ ਕਰਨਗੇ। -ਪੀਟੀਆਈ



[ad_2]

ਇਹ ਖ਼ਬਰ ਕਿਥੋਂ ਲਈ ਗਈ ਹੈ

Tags

0 thoughts on “ਗੁਰਪੁਰਬ ਸਬੰਧੀ ਸਮਾਗਮਾਂ ਲਈ 2942 ਸਿੱਖ ਸ਼ਰਧਾਲੂਆਂ ਦੇ ਵੀਜ਼ੇ ਜਾਰੀ”

Leave a Reply

Subscription For Radio Chann Pardesi